ਪੰਜਾਬੀ ਭਾਸ਼ਾ

ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ਼ ਸਬੰਧਿਤ ਕਿਸੇ ਵੀ ਚੀਜ਼ ਲਈ ਵਰਤਿਆ ਜਾਂਦਾ ਹੈ, ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲ਼ਿਆਂ ਨੂੰ 'ਪੰਜਾਬੀ' ਹੀ ਕਿਹਾ ਜਾਂਦਾ ਹੈ। "ਐਥਨੋਲੋਗ" 2005 (ਬੋਲੀਆਂ ਨਾਲ਼ ਸਬੰਧਿਤ ਇੱਕ ਵਿਸ਼ਵਗਿਆਨਕੋਸ਼) ਮੁਤਾਬਕ ਪੰਜਾਬੀ ਨੂੰ 8.8 ਕਰੋੜ ਲੋਕ ਬੋਲਦੇ ਹਨ, ਜਿਸ ਨਾਲ ਪੰਜਾਬੀ ਸਮੁੱਚੀ ਦੁਨੀਆ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ 'ਦਸਵੀਂ ਬੋਲੀ' ਹੈ। 2008 ਵਿੱਚ ਪਾਕਿਸਤਾਨ ਦੀ ਮਰਦਮਸ਼ੁਮਾਰੀ ਮੁਤਾਬਕ ਪਾਕਿਸਤਾਨ ਵਿੱਚ 76,334,300 ਲੋਕ ਪੰਜਾਬੀ ਬੋਲਦੇ ਹਨ ਅਤੇ 2011 ਵਿੱਚ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਭਾਰਤ ਵਿੱਚ 3,11,44,095 ਲੋਕ ਪੰਜਾਬੀ ਬੋਲਦੇ ਹਨ। ਇਸ ਦੀਆਂ ਦੋ ਮੁੱਖ ਉਪ-ਬੋਲੀਆਂ ਹਨ- ਪੂਰਬੀ ਪੰਜਾਬੀ ਅਤੇ ਲਹਿੰਦੀ ਪੰਜਾਬੀ। ਲਹਿੰਦੀ ਪੰਜਾਬੀ, ਪੂਰਬੀ ਪੰਜਾਬੀ ਅਤੇ ਪੱਛਮੀ ਪਹਾੜੀ ਬੋਲੀਆਂ ਨੂੰ ਮਿਲਾ ਕੇ ਪੰਜਾਬੀ ਆਪਣੇ ਸੁਰ-ਵਿਗਿਆਨ ਕਰ ਕੇ ਅਜੋਕੀ ਹਿੰਦ-ਯੂਰਪੀ ਬੋਲੀਆਂ ਦੇ ਪਰਿਵਾਰ ਵਿੱਚੋਂ ਸਭ ਤੋਂ ਵੱਖਰੀ ਬੋਲੀ ਜਾਪਦੀ ਹੈ। ਪੰਜਾਬੀ ਦੀਆਂ ਕਈ ਉਪ-ਬੋਲੀਆਂ ਹਨ, ਪਰ ਮਾਝੀ ਨੂੰ ਸਭ ਤੋਂ ਅਮੀਰ ਉਪ-ਬੋਲੀ ਮੰਨਿਆ ਜਾਂਦਾ ਹੈ। ਇਹ ਉਪ-ਬੋਲੀ ਪੁਰਾਣੇ ਪੰਜਾਬ ਦੇ ਮਾਝਾ ਖ਼ਿੱਤੇ ਵਿੱਚ ਬੋਲੀ ਜਾਂਦੀ ਹੈ ਜਿਸ ਦਾ ਕੇਂਦਰ ਅਜੋਕੇ ਅੰਮ੍ਰਿਤਸਰ ਅਤੇ ਲਾਹੌਰ ਵਿੱਚ ਹੈ। ਇਸ ਉਪ-ਬੋਲੀ ਦੀ ਵਰਤੋਂ ਪੰਜਾਬੀ ਦੀਆਂ ਕਿਤਾਬਾਂ ਲਿਖਣ ਵਿੱਚ ਹੁੰਦੀ ਹੈ। ਇਹ ਭਾਰਤੀ ਚੜ੍ਹਦਾ ਪੰਜਾਬ ਸੂਬੇ ਦੀ ਸਰਕਾਰੀ ਬੋਲੀ ਹੈ ਪਰ ਪਾਕਿਸਤਾਨੀ ਪੰਜਾਬ ਸੂਬੇ ਵਿੱਚ ਇਸ ਨੂੰ ਕੋਈ ਸਰਕਾਰੀ ਹੈਸੀਅਤ ਪ੍ਰਾਪਤ ਨਹੀਂ ਅਤੇ ਨੇੜਲੇ ਸੂਬਿਆਂ ਜਿਵੇਂ ਕਿ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਆਦਿ ਵਿੱਚ ਵੀ ਬੋਲੀ ਜਾਂਦੀ ਹੈ। ਪੰਜਾਬੀ ਨੂੰ ਹਰਿਆਣਾ ਅਤੇ ਦਿੱਲੀ ਵਿੱਚ ਦੂਜੀ ਅਤੇ ਤੀਜੀ ਭਾਸ਼ਾ ਦਾ ਦਰਜਾ ਹਾਸਿਲ ਹੈ।
ਇਤਿਹਾਸ
ਪੰਜਾਬੀ ਹੋਰਨਾਂ ਦੱਖਣੀ ਏਸ਼ੀਆਈ ਬੋਲੀਆਂ ਦੀ ਤਰ੍ਹਾਂ ਹੀ ਇੱਕ ਹਿੰਦ-ਆਰੀਆ ਬੋਲੀ ਹੈ।ਪੰਜਾਬੀ ਸੈਂਕੜੇ ਵਰ੍ਹੇ ਸੱਤਾ ਅਤੇ ਦਰਬਾਰਾਂ ਦੀ ਸਰਪ੍ਰਸਤੀ ਤੋਂ ਬਿਨਾਂ ਵਧੀ-ਫੁੱਲੀ ਤੇ ਪ੍ਰਫੁੱਲਿਤ ਹੋਈ ਲੋਕਾਂ ਦੀ ਜ਼ਬਾਨ ਹੈ। ਪੰਜਾਬੀ ਨੂੰ ਉਹਨਾਂ ਸਾਰੇ ਮੁਲਕਾਂ ਵਿੱਚ ਵੀ ਘੱਟ-ਗਿਣਤੀ ਭਾਸ਼ਾ ਦੇ ਤੌਰ ਉੱਤੇ ਬੋਲਿਆ ਜਾਂਦਾ ਹੈ, ਜਿੱਥੇ ਵੀ ਪੰਜਾਬੀ ਗਏ ਹਨ, ਜਿਵੇਂ ਕਿ ਇੰਗਲੈਂਡ, ਅਮਰੀਕਾ, ਆਸਟਰੇਲੀਆ ਅਤੇ ਖ਼ਾਸ ਕਰ ਕੇ ਕੈਨੇਡਾ, ਜਿੱਥੇ ਕਿ ਪੰਜਾਬੀ ਕੈਨੇਡਾ ਦੀ 2011 ਦੀ ਮਰਦਮਸ਼ੁਮਾਰੀ ਦੇ ਮੁਤਾਬਕ ਤੀਜੀ ਆਮ ਬੋਲੀ ਜਾਣ ਵਾਲੀ ਭਾਸ਼ਾ ਹੈ। ਪੰਜਾਬੀ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਦੀ ਇੱਕ ਲਿਪੀ ਗੁਰਮੁਖੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਕੀਤੀ ਗਈ ਹੈ। ਇਹ ਭੰਗੜਾ ਸੰਗੀਤ ਦੀ ਬੋਲੀ ਹੈ, ਜਿਸ ਨੇ ਦੱਖਣੀ ਏਸ਼ੀਆ ਅਤੇ ਸੰਸਾਰ ਭਰ ਵਿੱਚ ਚੰਗਾ ਨਾਮਣਾ ਖੱਟਿਆ ਹੈ।
ਪੰਜਾਬੀ ਸੱਭਿਆਚਾਰ ਭਾਰਤ ਅਤੇ ਪਾਕਿਸਤਾਨ ਵਿੱਚ ਹੋਈ 1947 ਈਸਵੀ ਦੀ ਵੰਡ ਕਰ ਕੇ ਪ੍ਰਭਾਵਿਤ ਹੋਇਆ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਵੰਡੇ ਹੋਏ ਦੇਸ਼ਾਂ ਅਤੇ ਧਾਰਮਿਕ ਸਬੰਧਾਂ ਨੂੰ ਆਪਸ ਵਿੱਚ ਜੋੜਦਾ ਹੈ।
ਨਵੀਂ ਪੰਜਾਬੀ ਸ਼ਬਦਾਵਲੀ ਹੋਰ ਭਾਸ਼ਾਵਾਂ, ਜਿਵੇਂ ਹਿੰਦੀ, ਫ਼ਾਰਸੀ ਅਤੇ ਅੰਗਰੇਜ਼ੀ ਤੋਂ ਪ੍ਰਭਾਵਿਤ ਹੈ, ਹੋਰ ਉੱਤਰੀ ਭਾਰਤੀ ਭਾਸ਼ਾਵਾਂ ਵਾਂਗ ਇਸ ਦਾ ਵੀ ਵਿਕਾਸ ਸੰਸਕ੍ਰਿਤ ਤੋਂ ਹੋਇਆ ਹੈ। ਪੰਜਾਬੀ ਦੇ ਕਈ ਰੂਪ ਹਨ, ਜਿਵੇਂ ਕਿ ਪੱਛਮੀ ਪੰਜਾਬ ਵਿੱਚ ਲਹਿੰਦਾ ਅਤੇ ਪੂਰਬੀ ਪੰਜਾਬ ਵਿੱਚ ਸਰਾਇਕੀ, ਹਿੰਦਕੋ, ਮਾਝੀ, ਪੋਠੋਹਾਰੀ, ਪਰ ਇਹ ਪੰਜਾਬੀ ਦੇ ਸਾਹਮਣੇ ਨਿਗੂਣੇ ਜਿਹੇ ਹੀ ਹਨ।
ਜੁਲਾਈ, 1951 ਵਿੱਚ ਭਾਰਤ ਵਿੱਚ ਮਰਦਮਸ਼ੁਮਾਰੀ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚਲ ਰਿਹਾ ਸੀ। ਇਸ ਸਮੇਂ ਪੰਜਾਬ ਦਾ ਮਹਾਸ਼ਾ ਪਰੈੱਸ ਪੰਜਾਬੀ ਹਿੰਦੂ ਦੀ ਮਾਂ ਬੋਲੀ ਬਦਲਣ ਲਈ ਸਾਰਾ ਟਿੱਲ ਲਾ ਰਿਹਾ ਸੀ। ਹਿੰਦੂ-ਸਿੱਖਾਂ ਵਿੱਚ ਪਈ ਵੰਡ ਦੀ ਲਕੀਰ ਨੂੰ ਕਾਲ਼ੇ ਰੰਗ ਨਾਲ ਭਰਨ ਲਈ ਮਹਾਸ਼ਾ ਪ੍ਰੈੱਸ ਨੇ ਪੂਰੀ ਕੋਸ਼ਿਸ਼ ਕੀਤੀ ਅਤੇ ਕਾਮਯਾਬੀ ਵੀ ਹਾਸਲ ਕੀਤੀ। ਹਰ ਸਿੱਖ ਨੇ ਪੰਜਾਬੀ ਨੂੰ ਅਤੇ ਹਰ ਹਿੰਦੂ ਨੇ ਹਿੰਦੀ ਨੂੰ ਆਪਣੀ ਬੋਲੀ ਲਿਖਾਇਆ।
ਪੰਜਾਬ ਰਾਜ ਭਾਸ਼ਾ ਐਕਟ
ਪੰਜਾਬ ਦਾ ਪਹਿਲਾ ‘ਪੰਜਾਬ ਰਾਜ ਭਾਸ਼ਾ ਐਕਟ’ 1960 ਵਿੱਚ ਬਣਿਆ। ਇਸ ਐਕਟ ਦੀ ਧਾਰਾ 3 ਰਾਹੀਂ ਪੰਜਾਬੀ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੋਣ ਵਾਲੇ ‘ਸਾਰੇ ਦਫ਼ਤਰੀ ਕੰਮਕਾਜ’ 02 ਅਕਤੂਬਰ 1960 ਤੋਂ ਪੰਜਾਬੀ ਵਿੱਚ ਕੀਤੇ ਜਾਣ ਦੀ ਵਿਵਸਥਾ ਕੀਤੀ ਗਈ। ਇਸ ਵਿਵਸਥਾ ਦੀ ਖ਼ੂਬਸੂਰਤੀ ਇਹ ਸੀ ਕਿ ਜੇ ਕਿਸੇ ਕਾਰਨ ਕੋਈ ਕੰਮ ਉਸ ਸਮੇਂ ਪੰਜਾਬੀ ਵਿੱਚ ਕਰਨਾ ਸੰਭਵ ਨਹੀਂ ਸੀ ਤਾਂ ਉਸ ਕੰਮ ਨੂੰ ਹੋਰ ਭਾਸ਼ਾ ਵਿੱਚ ਕਰਨ ਦੀ ਵਿਵਸਥਾ ਬਾਅਦ ਵਿੱਚ ਕੀਤੀ ਜਾਣੀ ਸੀ। ਮਤਲਬ ਇਹ ਕਿ 2 ਅਕਤੂਬਰ 1960 ਤੋਂ ਜ਼ਿਲ੍ਹਾ ਪੱਧਰ ਦੇ ਸਾਰੇ ਦਫ਼ਤਰਾਂ ਵਿੱਚ ਸਾਰਾ ਕੰਮਕਾਜ ਪੰਜਾਬੀ ਵਿੱਚ ਹੋਣਾ ਸ਼ੁਰੂ ਹੋਇਆ। ਬਾਅਦ ਵਿੱਚ ਕਿਸੇ ਕੰਮ ਨੂੰ ਪੰਜਾਬੀ ’ਚ ਕਰਨ ਤੋਂ ਛੋਟ ਦੇਣ ਵਾਲਾ ਕੋਈ ਦਸਤਾਵੇਜ਼ ਉਪਲੱਬਧ ਨਹੀਂ ਹੈ। ਇਸੇ ਧਾਰਾ ਰਾਹੀਂ ਇਹ ਵਿਵਸਥਾ ਵੀ ਕੀਤੀ ਗਈ ਕਿ 2 ਅਕਤੂਬਰ 1962 ਤੋਂ ਜ਼ਿਲ੍ਹਾ ਪੱਧਰੀ ਦਫ਼ਤਰਾਂ ਵੱਲੋਂ ਰਾਜ ਸਰਕਾਰ ਜਾਂ ਮੁੱਖ ਦਫ਼ਤਰਾਂ ਨਾਲ ਕੀਤੇ ਜਾਣ ਵਾਲੇ ਚਿੱਠੀ ਪੱਤਰ ਦੀ ਭਾਸ਼ਾ ਵੀ ਪੰਜਾਬੀ ਹੋਵੇਗੀ।
ਪੰਜਾਬੀ ਸੂਬਾ ਬਣਨ ਮਗਰੋਂ 29 ਦਸੰਬਰ 1967 ਨੂੰ 1960 ਦਾ ਕਾਨੂੰਨ ਰੱਦ ਕਰਕੇ ਨਵਾਂ ਰਾਜ ਭਾਸ਼ਾ ਐਕਟ 1967 ਬਣਾਇਆ ਗਿਆ। ਇਸ ਕਾਨੂੰਨ ਦੀ ਉਦੇਸ਼ਕਾ ਵਿੱਚ ਇਹ ਐਕਟ ਬਣਾਉਣ ਦਾ ਉਦੇਸ਼ ‘ਪੰਜਾਬ ਰਾਜ ਦੇ ਸਾਰੇ ਜਾਂ ਕੁਝ ਦਫ਼ਤਰੀ ਕੰਮਕਾਜ ਨੂੰ ਪੰਜਾਬੀ ਵਿੱਚ ਕੀਤੇ ਜਾਣਾ’ ਨਿਸ਼ਚਿਤ ਕੀਤਾ ਗਿਆ। ਇਸ ਉਦੇਸ਼ਕਾ ਤੋਂ ਹੀ ਪਤਾ ਲੱਗਦਾ ਹੈ ਕਿ 1965 ਦੇ ਐਕਟ ਦੇ ਉਲਟ ਇਸ ਐਕਟ ਰਾਹੀਂ ਦਫ਼ਤਰਾਂ ਵਿੱਚ ਹੁੰਦੇ ਸਾਰੇ ਕੰਮਾਂ ਦੀ ਥਾਂ ਕੁਝ ਕੁ ਕੰਮ ਹੀ ਪੰਜਾਬੀ ਵਿੱਚ ਕੀਤੇ ਜਾਣ ਬਾਰੇ ਸੋਚਿਆ ਗਿਆ। ਨਾਲ ਹੀ ਧਾਰਾ 4 ਰਾਹੀਂ ਇਹ ਨਿਯਮ ਵੀ ਬਣਾਇਆ ਗਿਆ ਕਿ ਕਿਸੇ ਦਫ਼ਤਰੀ ਕੰਮਕਾਜ ਨੂੰ ਪੰਜਾਬੀ ਵਿੱਚ ਕੀਤੇ ਜਾਣਾ ਕਦੋਂ ਜ਼ਰੂਰੀ ਕਰਨਾ ਹੈ, ਇਸ ਦਾ ਐਲਾਨ ਬਾਅਦ ਵਿੱਚ ਵਿਸ਼ੇਸ਼ ਨੋਟੀਫਿਕੇਸ਼ਨ ਰਾਹੀਂ ਹੋਵੇਗਾ। ਭਾਵ ਵੱਖ ਵੱਖ ਕੰਮ ਵੱਖ ਵੱਖ ਸਮੇਂ ਪੰਜਾਬੀ ਵਿੱਚ ਸ਼ੁਰੂ ਕੀਤੇ ਜਾ ਸਕਦੇ ਹਨ।
1967 ਦੇ ਐਕਟ ਦੀ ਧਾਰਾ 4 ਰਾਹੀਂ ਮਿਲੇ ਅਧਿਕਾਰ ਦੀ ਵਰਤੋਂ ਕਰਦਿਆਂ ਪੰਜਾਬ ਸਰਕਾਰ ਵੱਲੋਂ ਦਫ਼ਤਰੀ ਕੰਮਕਾਜ ਨੂੰ ਪੰਜਾਬੀ ਵਿੱਚ ਕਰਨ ਲਈ ਤੁਰੰਤ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ। ਪਹਿਲਾ ਨੋਟੀਫਿਕੇਸ਼ਨ 30 ਦਸੰਬਰ 1967 ਨੂੰ ਜਾਰੀ ਹੋਇਆ। ਇਸ ਰਾਹੀਂ ਜ਼ਿਲ੍ਹਾ ਪੱਧਰੀ ਦਫ਼ਤਰਾਂ ਵਿੱਚ ਹੁੰਦੇ ਦਫ਼ਤਰੀ ਕੰਮਕਾਜ ਨੂੰ 1 ਜਨਵਰੀ 1968 ਤੋਂ ਪੰਜਾਬੀ ਭਾਸ਼ਾ ਵਿੱਚ ਕਰਨ ਦਾ ਹੁਕਮ ਹੋਇਆ। ਦੂਜਾ ਨੋਟੀਫਿਕੇਸ਼ਨ 9 ਫਰਵਰੀ 1968 ਨੂੰ ਜਾਰੀ ਹੋਇਆ। ਇਸ ਰਾਹੀਂ ‘ਰਾਜ ਪੱਧਰ’ ਦੇ ਸਾਰੇ ਦਫ਼ਤਰਾਂ ਵਿੱਚ ਹੁੰਦੇ ਕੰਮਕਾਜ ਪੰਜਾਬੀ ਵਿੱਚ ਕਰਨ ਦਾ ਹੁਕਮ ਹੋਇਆ। ਇਹ ਹੁਕਮ 13 ਅਪਰੈਲ 1968 ਤੋਂ ਲਾਗੂ ਹੋਇਆ। ਇਨ੍ਹਾਂ ਨੋਟੀਫਿਕੇਸ਼ਨਾਂ ਦੀ ਵਿਸ਼ੇਸ਼ਤਾ ਇਹ ਸੀ ਕਿ ਸਾਰੇ ਦਫ਼ਤਰੀ ਕੰਮ ਪੰਜਾਬੀ ਵਿੱਚ ਕਰਨ ਦੇ ਹੁਕਮ ਹੋਏ।
ਪੰਜਾਬ ਰਾਜ ਭਾਸ਼ਾ (ਸੋਧ) ਐਕਟ, 2008 ਰਾਹੀਂ 1967 ਦੇ ਕਾਨੂੰਨ ਵਿੱਚ ਵੱਡੀਆਂ ਸੋਧਾਂ ਕੀਤੀਆਂ ਗਈਆਂ। ਪ੍ਰਸ਼ਾਸਨਿਕ ਦਫ਼ਤਰਾਂ ਦੇ ਕੰਮਕਾਜ ਪੰਜਾਬੀ ਵਿੱਚ ਕਰਨ ਦੀ ਵਿਵਸਥਾ ਕਰਨ ਲਈ ਮੂਲ ਕਾਨੂੰਨ ਵਿੱਚ ਧਾਰਾ 3-ਏ ਜੋੜੀ ਗਈ। ਇਸ ਨਵੀਂ ਧਾਰਾ ਨੇ ਸਥਿਤੀ ਸਪਸ਼ਟ ਕਰਨ ਦੀ ਥਾਂ ਹੋਰ ਉਲਝਾ ਦਿੱਤੀ। ਨਵੀਂ ਵਿਵਸਥਾ ਦਾ ਉਦੇਸ਼ ਪੰਜਾਬੀ ਦਾ ਘੇਰਾ ਵਿਸ਼ਾਲ ਕਰਨਾ ਹੈ ਜਾਂ ਇਸ ਦੇ ਖੰਭ ਕੁਤਰਣਾ, ਇਹ ਸਮਝ ਤੋਂ ਬਾਹਰ ਹੈ। ਇਸ ਸੋਧ ਕਾਨੂੰਨ ਦੇ ਅੰਗਰੇਜ਼ੀ ਅਤੇ ਪੰਜਾਬੀ, ਦੋਵੇਂ ਪਾਠ ਇੱਕੋ ਸਮੇਂ ਸਰਕਾਰੀ ਗਜ਼ਟ ਵਿੱਚ ਛਪੇ। ਅੰਗਰੇਜ਼ੀ ਪਾਠ ਵਿੱਚ ‘ਸਾਰੇ ਦਫ਼ਤਰੀ ਚਿੱਠੀ ਪੱਤਰ’ ਪੰਜਾਬੀ ਵਿੱਚ ਕੀਤੇ ਜਾਣ ਦਾ ਜ਼ਿਕਰ ਹੈ। ਇਸ ਦੇ ਉਲਟ ਪੰਜਾਬੀ ਪਾਠ ਵਿੱਚ (‘ਦਫ਼ਤਰੀ ਚਿੱਠੀ ਪੱਤਰ’ ਦੀ ਥਾਂ) ‘ਦਫ਼ਤਰਾਂ ਵਿੱਚ ਸਾਰਾ ਕੰਮਕਾਜ ਪੰਜਾਬੀ ਵਿੱਚ ਕੀਤਾ ਜਾਵੇਗਾ’ ਦਰਜ ਹੈ। ਦੋਵਾਂ ਦੇ ਅਰਥਾਂ ਵਿੱਚ ਜ਼ਮੀਨ ਆਸਮਾਨ ਦਾ ਫ਼ਰਕ ਹੈ। ਅੰਗਰੇਜ਼ੀ ਪਾਠ ਮੁਤਾਬਿਕ ਸਿਰਫ਼ ‘ਦਫ਼ਤਰੀ ਚਿੱਠੀ ਪੱਤਰ’ ਹੀ ਪੰਜਾਬੀ ਵਿੱਚ ਕਰਨਾ ਜ਼ਰੂਰੀ ਹੈ। ਬਾਕੀ ਕੰਮ ਹੋਰ ਭਾਸ਼ਾ (ਅੰਗਰੇਜ਼ੀ) ਵਿੱਚ ਵੀ ਹੋ ਸਕਦੇ ਹਨ। ਪੰਜਾਬੀ ਪਾਠ ਅਨੁਸਾਰ ਪ੍ਰਸ਼ਾਸਨਿਕ ਦਫ਼ਤਰਾਂ ਵਿੱਚ ਹੁੰਦਾ ਸਾਰਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਜ਼ਰੂਰੀ ਹੈ।
ਸੰਵਿਧਾਨ ਤੋਂ ਲੈ ਕੇ ਹਰ ਤਰ੍ਹਾਂ ਦਾ ਕੇਂਦਰੀ ਕਾਨੂੰਨ ਰਾਜ ਸਰਕਾਰਾਂ ਨੂੰ ਅਦਾਲਤੀ ਕੰਮਕਾਜ, ਖ਼ਾਸਕਰ ਜ਼ਿਲ੍ਹਾ ਪੱਧਰੀ ਅਦਾਲਤਾਂ ਤਕ ਦਾ, ਆਪਣੀ ਰਾਜ ਭਾਸ਼ਾ ਵਿੱਚ ਕਰਨ ਦੀ ਵਿਵਸਥਾ ਕਰਨ ਦਾ ਅਧਿਕਾਰ ਦਿੰਦਾ ਹੈ। ਆਪਣੇ ਇਸ ਅਧਿਕਾਰ ਦੀ ਵਰਤੋਂ ਕਰਕੇ ਪੰਜਾਬ ਸਰਕਾਰ ਨੇ ਸਾਲ 2008 ਵਿੱਚ ਪੰਜਾਬ ਰਾਜ ਭਾਸ਼ਾ ਐਕਟ 1967 ਵਿੱਚ ਸੋਧ ਕੀਤੀ ਅਤੇ ਪੰਜਾਬ ਵਿਚਲੀਆਂ ਜ਼ਿਲ੍ਹਾ ਪੱਧਰੀ ਅਦਾਲਤਾਂ ਦੇ ਕੰਮਕਾਜ ਦੀ ਭਾਸ਼ਾ ਪੰਜਾਬੀ ਕਰ ਦਿੱਤੀ, ਪਰ ਅਦਾਲਤਾਂ ਵਿੱਚ ਕੰਮਕਾਜ ਪੰਜਾਬੀ ਵਿੱਚ ਹੋਣਾ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਅਦਾਲਤੀ ਕੰਮਕਾਜ ਲਈ ਲੋੜੀਂਦੀ ਸਮੱਗਰੀ, ਖ਼ਾਸਕਰ ਕਾਨੂੰਨ, ਪੰਜਾਬੀ ਵਿੱਚ ਉਪਲੱਬਧ ਹੋਣ।
ਪੰਜਾਬੀ ਭਾਸ਼ਾ ਦੀਆਂ ਲਿਪੀਆਂ
ਪੰਜਾਬੀ ਭਾਸ਼ਾ ਨੂੰ ਲਿਖਣ ਲਈ ਦੋ ਲਿਪੀਆਂ ਹਨ, ਜੋ ਕਿ ਖੇਤਰ ਅਤੇ ਇਸ ਦੇ ਉਪਭਾਸ਼ਾ ਦੇ ਨਾਲ ਨਾਲ ਬੋਲਣ ਵਾਲੇ ਦੇ ਖੇਤਰ ਉੱਤੇ ਵੀ ਨਿਰਭਰ ਕਰਦਾ ਹੈ। ਭਾਰਤ ਤੇ ਹੋਰ ਦੇਸ਼ਾਂ ਵਿੱਚ ਭਾਰਤੀ ਮੂਲ ਦੇ ਪੰਜਾਬੀ ਇਸ ਨੂੰ ਗੁਰਮੁਖੀ ਲਿਪੀ ਵਿੱਚ ਲਿਖਦੇ ਹਨ।ਪੰਜਾਬੀ ਭਾਸ਼ਾ ਦੀ ਇਹ ਬਦਕਿਸਮਤੀ ਹੀ ਸਮਝੋ ਕਿ ਇਸ ਨੂੰ ਬੋਲਣ ਅਤੇ ਲਿਖਣ ਵਾਲੇ ਵੰਡੇ ਗਏ।
ਪਾਕਿਸਤਾਨ (ਲਹਿੰਦੇ ਪੰਜਾਬ) ਵਿੱਚ ਸ਼ਾਹਮੁਖੀ ਲਿਪੀ ਦੇ ਰੂਪ ਵਿੱਚ ਲਿਖਿਆ ਜਾਂਦਾ ਹੈ। ਗੁਰਮੁਖੀ ਅਤੇ ਸ਼ਾਹਮੁਖੀ ਪੰਜਾਬੀ ਨੂੰ ਲਿਖਣ ਦੇ ਦੋ ਆਮ ਢੰਗ ਹਨ।[9] ਭਾਰਤੀ ਅਤੇ ਪਾਕਿਸਤਾਨੀ ਪੰਜਾਬੀ ਬੋਲਣ ਵਾਲੇ ਪੰਜਾਬੀ ਭਾਸ਼ਾ ਨੂੰ ਬੋਲਾਂ ਰਾਹੀਂ ਸਮਝ ਸਕਦੇ ਹਨ, ਪਰ ਲਿਪੀ ਦੇ ਰੂਪ 'ਚ ਨਹੀਂ। ਸਿਰਫ਼ ਦੋਹਾਂ ਲਿਪੀਆਂ ਨੂੰ ਜਾਨਣ ਵਾਲ਼ਾ ਹੀ ਲਿਖਤੀ ਰੂਪ 'ਚ ਸਮਝ ਸਕਦਾ ਹੈ।
ਅੰਗਰੇਜ਼ੀ ਵਾਂਗ ਹੀ, ਪੰਜਾਬੀ ਦੁਨੀਆਂ ਭਰ ਵਿੱਚ ਫੈਲ ਗਈ ਅਤੇ ਇਸ ਵਾਂਗ ਹੀ ਉੱਥੋਂ ਦੇ ਸਥਾਨਕ ਸ਼ਬਦਾਂ ਨਾਲ ਮਿਲ ਕੇ ਆਪਣਾ ਵਿਕਾਸ ਕੀਤਾ। ਹਾਲਾਂਕਿ ਬਹੁਤ ਸ਼ਬਦ ਹਿੰਦੀ-ਉਰਦੂ ਅਤੇ ਅੰਗਰੇਜ਼ੀ ਤੋਂ ਆਏ ਹਨ, ਪਰ ਪੰਜਾਬੀ ਵਿੱਚ ਸਪੇਨੀ ਭਾਸ਼ਾ ਅਤੇ ਡੱਚ ਭਾਸ਼ਾ ਤੋਂ ਵੀ ਸ਼ਬਦ ਆਏ ਹਨ।
ਭੂਗੋਲਿਕ ਫੈਲਾਅ
ਪੰਜਾਬੀ ਭਾਸ਼ਾ ਦੀ ਭੂਗੋਲਿਕ ਵੰਡ ਹੇਠ ਲਿਖੇ ਅਨੁਸਾਰ ਹੈ-
ਪਾਕਿਸਤਾਨ
ਪੰਜਾਬੀ ਜ਼ਿਆਦਾਤਰ ਪਾਕਿਸਤਾਨ ਵਿੱਚ ਬੋਲੀ ਜਾਂਦੀ ਹੈ ਅਤੇ ਇਹ ਪਾਕਿਸਤਾਨੀ ਪੰਜਾਬ ਦੀ ਰਾਜ ਭਾਸ਼ਾ ਹੈ। ਪਾਕਿਸਤਾਨ ਦੇ 44.15% ਲੋਕ ਪੰਜਾਬੀ ਨੂੰ ਮਾਤ-ਭਾਸ਼ਾ ਦੇ ਵਜੋਂ ਬੋਲਦੇ ਹਨ ਅਤੇ 70.0% ਲੋਕ ਪੰਜਾਬੀ ਭਾਸ਼ਾ ਨੂੰ ਪਹਿਲੀ, ਦੂਸਰੀ ਅਤੇ ਕੁੱਝ ਤੀਸਰੀ ਭਾਸ਼ਾ ਵਜੋਂ ਬੋਲਦੇ ਹਨ। ਲਹੌਰ, ਜੋ ਕਿ ਪਾਕਿਸਤਾਨ ਪੰਜਾਬ ਦੀ ਰਾਜਧਾਨੀ ਹੈ, ਵਿੱਚ ਸਭ ਤੋਂ ਜਿਆਦਾ ਲੋਕ ਪੰਜਾਬੀ ਬੋਲਦੇ ਹਨ। ਲਹੌਰ ਦੀ 86% ਆਬਾਦੀ ਅਤੇ ਇਸਲਾਮਾਬਾਦ ਦੀ 71% ਆਬਾਦੀ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਬੋਲਦੀ ਹੈ। ਤੀਸਰਾ ਸਥਾਨ ਫੈ਼ਸਲਾਬਾਦ ਦਾ ਆਉਂਦਾ ਹੈ, ਜਿਥੇ 76% ਲੋਕ ਪੰਜਾਬੀ ਬੋਲਦੇ ਹਨ। ਕਰਾਚੀ ਵਿੱਚ ਵੀ ਜ਼ਿਆਦਾਤਰ ਲੋਕ ਪੰਜਾਬੀ ਭਾਸ਼ਾ ਬੋਲਦੇ ਹਨ।
(https://pa.wikipedia.org/wiki)

Tiếng
Punjab
Tiếng
Punjab (/pʌnˈdʒɑːbi/, Shahmukhi: پن٘جابی,
Gurmukhi: ਪੰਜਾਬੀ,
phát âm Punjabi: [pənˈdʒaːbːi])[2] là một ngôn ngữ Ấn-Arya được nói bởi hơn 100
triệu người bản ngữ toàn cầu, khiến nó trở thành ngôn ngữ được nói phổ biến thứ
11 (2015) trên thế giới. Đây là ngôn ngữ của người Punjab, dân tộc chủ yếu cư
ngụ ở vùng Punjab nằm trên lãnh thổ hai nước Ấn Độ và Pakistan. Trong các ngôn
ngữ Ấn-Âu, nó khác biệt ở chỗ là một ngôn ngữ thanh điệu.
Tiếng
Punjab là ngôn ngữ được dùng rộng rãi nhất tại Pakistan như tiếng mẹ đẻ, ngôn
ngữ phổ biến thứ 11 Ấn Độ và là bản ngữ đông người nói thứ ba Tiểu lục địa Ấn
Độ (sau tiếng Hindi và tiếng Bengal). Tiếng Punjab là ngôn ngữ phổ biến thứ tư
ở Vương quốc Liên hiệp Anh và Bắc Ireland và phổ biến thứ ba ở Canada (sau tiếng
Anh và tiếng Pháp). Ngôn ngữ này cũng hiện diện ở Các Tiểu vương quốc Ả Rập
Thống nhất, Hoa Kỳ, Ả Rập Xê Út, và Úc. Tiếng Punjab thường được viết bằng chữ
Shahmukhi và Gurmukhi, khiến nó trở thành một trong số tương đối ít các ngôn
ngữ được viết bởi hơn một hệ chữ.
(Lược
dịch theo Wikipedia)
